ਭਾਰਤ ਨੇ ਪਾਕਿਸਤਾਨ ਨੂੰ ਮਹਿਲਾ ਵਿਸ਼ਵ ਕੱਪ ਦੇ ਆਪਣੇ ਦੂਜੇ ਮੈਚ ਵਿਚ ਹਰਾ ਦਿਤਾ ਹੈ। ਉਮੀਦ ਅਨੁਸਾਰ ਮੈਚ ਦੌਰਾਨ ਵੀ ਭਾਰਤ ਅਤੇ ਪਾਕਿਸਤਾਨ ਵਿਚਕਾਰ ‘ਆਪਰੇਸ਼ਨ ਸੰਧੂਰ’ ਤੋਂ ਬਾਅਦ ਬਣਿਆ ਤਿੱਖਾ ਤਣਾਅ ਕਾਇਮ ਰਿਹਾ। ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਮਹਿਲਾ ਵਿਸ਼ਵ ਕੱਪ ਮੈਚ ਲਈ ਟਾਸ ਦੌਰਾਨ ਅਪਣੀ ਪਾਕਿਸਤਾਨੀ ਹਮਰੁਤਬਾ ਫਾਤਿਮਾ ਸਨਾ ਨਾਲ ਹੱਥ ਨਹੀਂ ਮਿਲਾਇਆ। ਬੀ.ਸੀ.ਸੀ.ਆਈ. ਨੇ ਖਿਡਾਰੀਆਂ ਨੂੰ ਪਾਕਿਸਤਾਨੀ ਟੀਮ ਦੇ ਮੈਂਬਰਾਂ ਨਾਲ ਰਵਾਇਤੀ ਹੱਥ ਮਿਲਾਉਣ ਤੋਂ ਬਚਣ ਲਈ ਕਿਹਾ ਸੀ। ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੂੰ ਜਿੱਤ ਲਈ 248 ਦੌੜਾਂ ਦਾ ਟੀਚਾ ਦਿਤਾ ਸੀ।ਚੰਗੀ ਸ਼ੁਰੂਆਤ ਦੇ ਬਾਵਜੂਦ ਭਾਰਤ ਵਲੋਂ ਕੋਈ ਅੱਧੇ ਸੈਂਕੜੇ ਤਕ ਨਾ ਪਹੁੰਚ ਸਕਿਆ। ਹਰਲੀਨ ਦਿਓਲ ਨੇ ਸਭ ਤੋਂ ਜ਼ਿਆਦਾ 46 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਸਾਦਿਰਾ ਅਮੀਨ ਤੋਂ ਇਲਾਵਾ ਕੋਈ ਪਾਕਿਸਤਾਨੀ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕੀ। ਸਾਦਿਰਾ ਅਮੀਨ ਨੇ ਸਭ ਤੋਂ ਜ਼ਿਆਦਾ 81 ਦੌੜਾਂ ਬਣਾਈਆਂ। ਪਾਕਿਸਤਾਨ ਦੀ ਪੂਰੀ ਟੀਮ 159 ਦੌੜਾਂ ਬਣਾ ਕੇ ਆਉਟ ਹੋ ਗਈ।
Women’s Cricket World Cup 2025: ਭਾਰਤ ਨੇ ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ
Total Views: 109 ,
Real Estate



















