PNO :(ਪਰਮਿੰਦਰ ਸਿੰਘ ਨਥਾਣਾ)- ਦੇਸ਼ ਵਿੱਚ ਪੱਤਰਕਾਰਾਂ ਉਪਰ ਵੱਧ ਰਹੇ ਹਮਲਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਇੰਡੀਅਨ ਜਰਨਲਿਸਟ ਯੂਨੀਅਨ ਨੇ ਪੱਤਰਕਾਰਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਅਤੇ ਮੀਡੀਆ ਵਿੱਚ ਆਈਆਂ ਤਬਦੀਲੀਆਂ ਦੀ ਤਹਿ ਤਕ ਜਾਣ ਲਈ ਮੀਡੀਆ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ। ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਕੇ. ਸ੍ਰੀਨਿਵਾਸ ਰੈਡੀ ਦੀ ਪ੍ਰਧਾਨਗੀ ਹੇਠ ਜੈਪੁਰ ਵਿੱਚ ਯੂਨੀਅਨ ਦੀ ਦੋ ਰੋਜ਼ਾ ਕੌਮੀ ਕਾਰਜਕਾਰਨੀ ਮੀਟਿੰਗ ਵਿੱਚ ਸੂਬਾ ਸਰਕਾਰਾਂ ਜ਼ੋਰ ਦੇ ਕੇ ਕਿਹਾ ਗਿਆ ਕਿ ਪੱਤਰਕਾਰਾਂ ਦੀ ਰਾਖੀ ਲਈ ਕਾਨੂੰਨ ਬਣਾਏ ਜਾਣ। ਭਾਰਤੀ ਰੇਲਵੇ ਵੱਲੋਂ ਕੋਰੋਨਾ ਕਾਲ ਦੌਰਾਨ ਪੱਤਰਕਾਰਾਂ ਲਈ ਰਿਆਇਤੀ ਸਫ਼ਰ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ,ਇਸ ਸਹੂਲਤ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ। ਯੂਨੀਅਨ ਨੇ ਪ੍ਰਿੰਟ ਮੀਡੀਆ ਦੇ ਨਾਲ ਹੀ ਇਲੈਕਟ੍ਰਾਨਿਕਸ ਮੀਡੀਆ ਅਤੇ ਸੋਸ਼ਲ ਮੀਡੀਆ ਨੂੰ ਪ੍ਰਤੀਨਿਧਤਾ ਦੇਣ ਲਈ ਪ੍ਰੈੱਸ ਕੌਂਸਲ ਆਫ਼ ਇੰਡੀਆ ਦੀ ਥਾਂ ਕੌਮੀ ਮੀਡੀਆ ਕੌਂਸਲ ਦੇ ਗਠਨ ਦੀ ਵੀ ਮੰਗ ਕੀਤੀ ਹੈ।
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਭੂਸ਼ਨ ਸੂਦ ਅਤੇ ਜਥੇਬੰਦਕ ਸਕੱਤਰ ਸੰਤੋਖ ਗਿੱਲ ਨੇ ਜੈਪੁਰ ਵਿੱਚ ਹੋਈ ਕੌਮੀ ਕਾਰਜਕਾਰਨੀ ਦੀ ਮੀਟਿੰਗ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਹਾਰ ਵਰਕਿੰਗ ਜਰਨਲਿਸਟ ਯੂਨੀਅਨ ਦੇ ਸੀਨੀਅਰ ਆਗੂ ਅਤੇ ਸੈਟਰਲ ਰਿਟਰਨਿੰਗ ਅਫ਼ਸਰ ਮਹੇਸ਼ ਕੁਮਾਰ ਸਿਨਹਾ ਨੇ ਯੂਨੀਅਨ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਬਾਅਦ ਨਤੀਜੇ ਜਾਰੀ ਕਰਦਿਆਂ ਦੱਸਿਆ ਕਿ ਸਾਥੀ ਬਲਵਿੰਦਰ ਜੰਮੂ ਅਤੇ ਡੀ.ਸੋਮਾਸੁੰਦਰ ਕ੍ਰਮਵਾਰ ਇੰਡੀਅਨ ਜਰਨਲਿਸਟ ਯੂਨੀਅਨ ਦੇ ਨਿਰਵਿਰੋਧ ਕੌਮੀ ਪ੍ਰਧਾਨ ਅਤੇ ਸਕੱਤਰ ਜਨਰਲ ਚੁਣੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਯੂਨੀਅਨ ਦੀ ਕੌਮੀ ਕੌਂਸਲ ਲਈ 150 ਮੈਂਬਰਾਂ ਦੀ ਚੋਣ ਕੀਤੀ ਗਈ ਹੈ। ਜਿਸ ਵਿੱਚ ਪੰਜਾਬ ਦੇ ਚਾਰ ਸਾਥੀਆਂ ਨੂੰ ਵੀ ਥਾਂ ਮਿਲੀ ਹੈ, ਜਿਸ ਵਿੱਚ ਅੰਮ੍ਰਿਤਸਰ ਤੋਂ ਸਾਥੀ ਰਾਜਨ ਮਾਨ, ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ੍ਰੀ ਭੂਸ਼ਨ ਸੂਦ ਅਤੇ ਬਠਿੰਡਾ ਤੋਂ ਸ੍ਰੀ ਸੁਖਨੈਬ ਸਿੰਘ ਸਿੱਧੂ ਚੁਣੇ ਗਏ ਹਨ, ਜਦਕਿ ਇਕ ਸੀਟ ਬਾਅਦ ਵਿਚ ਭਰੀ ਜਾਵੇਗੀ। ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਜਨਵਰੀ ਦੇ ਆਖ਼ਰੀ ਹਫ਼ਤੇ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਹੋਣ ਵਾਲੀ ਕੌਮੀ ਕਾਨਫ਼ਰੰਸ ਵਿੱਚ ਨਵੇਂ ਚੁਣੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਕੌਮੀ ਸਕੱਤਰ ਜਨਰਲ ਡੀ.ਸੋਮਾਸੁੰਦਰ ਸਮੇਤ ਦੇਸ਼ ਭਰ ਵਿੱਚੋਂ ਚੁਣੇ ਗਏ ਕੌਮੀ ਕੌਂਸਲ ਮੈਂਬਰ ਆਪਣਾ ਕਾਰਜ ਭਾਰ ਸੰਭਾਲਣਗੇ ਅਤੇ ਦੇਸ਼ ਭਰ ਦੇ ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੌਮੀ ਪੱਧਰ ‘ਤੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।
ਸੁਖਨੈਬ ਸਿੱਧੂ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਕੌਂਸਲ ਮੈਂਬਰ ਨਿਯੁਕਤ
Total Views: 115 ,
Real Estate



















