ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਜਵੰਦਾ 27 ਸਤੰਬਰ ਨੂੰ ਬੱਦੀ ਨਜ਼ਦੀਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਸੀ। ਹਾਦਸੇ ਮੌਕੇ ਜਵੰਦਾ ਆਪਣੇ ਮੋਟਰਸਾਈਕਲ ’ਤੇ ਸ਼ਿਮਲਾ ਜਾ ਰਿਹਾ ਸੀ। ਗਾਇਕ ਦੀ ਦੇਹ ਮੁਹਾਲੀ ਦੇ ਸੈਕਟਰ 71 ਵਿਚਲੀ ਉਨ੍ਹਾਂ ਦੀ 91 ਨੰਬਰ ਕੋਠੀ ਵਿੱਚ ਰੱਖਣ ਤੋਂ ਬਾਅਦ ਜਗਰਾਓਂ ਨੇੜੇ ਜੱਦੀ ਪਿੰਡ ਪੋਨਾ ਲਿਜਾਈ ਜਾਵੇਗੀ। ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਕੀਤਾ ਜਾਵੇਗਾ। 
Total Views: 122 ,
Real Estate



















