ਵੀਰਵਾਰ ਦੇਰ ਰਾਤ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਜ਼ੋਰਦਾਰ ਧਮਾਕਿਆਂ ਨਾਲ ਦਹਿਲ ਗਈ। ਸਥਾਨਕ ਅਤੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਾਂ ਅਨੁਸਾਰ, ਇਹ ਧਮਾਕੇ ਪਾਕਿਸਤਾਨ ਵੱਲੋਂ ਕੀਤੀ ਗਈ ਇੱਕ ਕਥਿਤ ਏਅਰਸਟ੍ਰਾਈਕ (Airstrike) ਦਾ ਨਤੀਜਾ ਸਨ, ਜਿਸ ਵਿੱਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ।ਇਹ ਘਟਨਾਕ੍ਰਮ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁੱਤਾਕੀ, ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪਹਿਲੀ ਵਾਰ ਭਾਰਤ ਦੇ ਇੱਕ ਹਫ਼ਤੇ ਦੇ ਇਤਿਹਾਸਕ ਦੌਰੇ ‘ਤੇ ਹਨ। ਇਸ ਹਮਲੇ ਨੂੰ ਪਾਕਿਸਤਾਨ ਵੱਲੋਂ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਧਦੇ ਸਬੰਧਾਂ ਨੂੰ ਲੈ ਕੇ ਇੱਕ ਸਿੱਧੇ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।
Total Views: 130 ,
Real Estate



















