ਸ੍ਰੀ ਹੇਮਕੁੰਟ ਸਾਹਿਬ ਸਾਲਾਨਾ ਯਾਤਰਾ ਦੀ ਅੱਜ ਹੋਵੇਗੀ ਸਮਾਪਤੀ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ ਅੱਜ ਸ਼ੁੱਕਰਵਾਰ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ ਅਤੇ ਇਸ ਦੇ ਸਮਾਪਤੀ ਸਮਾਗਮ ਸਮੇਂ ਪਹਿਲੀ ਵਾਰ ਗੁਰਦੁਆਰਾ ਸਾਹਿਬ ਨੂੰ ਪੰਜ ਕੁਇੰਟਲ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ।ਸ਼ੁੱਕਰਵਾਰ ਨੂੰ ਸਮਾਪਤੀ ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ। ਭੋਗ ਉਪਰੰਤ ਸਵਾ 11 ਤੋਂ ਸਵਾ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ, ਜਿਸ ਉਪਰੰਤ ਇਸ ਸਾਲ ਦੀ ਯਾਤਰਾ ਦੀ ਸੰਪੂਰਨਤਾ ਦੀ ਅਰਦਾਸ ਕੀਤੀ ਜਾਵੇਗੀ।

Total Views: 142 ,
Real Estate