ਡੀਜੀਪੀ ਸਮੇਤ 13 ਅਧਿਕਾਰੀਆਂ ਖ਼ਿਲਾਫ਼ FIR ਦਰਜ

ਚੰਡੀਗੜ੍ਹ ਪੁਲਿਸ ਨੇ ਹਰਿਆਣਾ ਦੇ 2001 ਬੈਚ ਦੇ ਆਈਪੀਐਸ ਅਧਿਕਾਰੀ ਏਡੀਜੀਪੀ ਵਾਈ ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਵਿੱਚ ਹਰਿਆਣਾ ਦੇ ਡੀਜੀਪੀ ਸ਼ਤਰੂਘਨ ਕਪੂਰ ਸਮੇਤ 12 ਤੋਂ 13 ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੂਰਨ ਕੁਮਾਰ ਨੇ ਆਪਣੇ ਸੁਸਾਈਡ ਨੋਟ ਵਿੱਚ 13 ਅਧਿਕਾਰੀਆਂ ਦੇ ਨਾਮ ਲਏ ਸਨ, ਜਿਨ੍ਹਾਂ ਵਿੱਚ ਡੀਜੀਪੀ ਸ਼ਤਰੂਘਨ ਕਪੂਰ ਅਤੇ ਰੋਹਤਕ ਦੇ ਐਸਐਸਪੀ ਸ਼ਾਮਿਲ ਸਨ। ਸੁਸਾਈਡ ਨੋਟ ਦੇ ਆਧਾਰ ‘ਤੇ, ਚੰਡੀਗੜ੍ਹ ਪੁਲਿਸ ਨੇ ਹੁਣ ਉਨ੍ਹਾਂ ਸਾਰਿਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।ਸੈਕਟਰ 11 ਪੁਲਿਸ ਸਟੇਸ਼ਨ ਨੇ ਸੁਸਾਈਡ ਨੋਟ ਵਿੱਚ ਦੱਸੇ ਗਏ ਅਧਿਕਾਰੀਆਂ ਵਿਰੁੱਧ ਪੀਓਏ (ਐਸਸੀ/ਐਸਟੀ) ਐਕਟ ਦੀ ਧਾਰਾ 108 ਆਰਡਬਲਯੂ 3(5) ਬੀਐਨਐਸ ਅਤੇ 3(1)(ਆਰ) ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਮੁਲਜ਼ਮਾਂ ਵਿਰੁੱਧ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Total Views: 137 ,
Real Estate