ਮਹਾਪੰਚਾਇਤ: DGP ਨੂੰ ਗ੍ਰਿਫ਼ਤਾਰ ਕਰਨ ਦਾ ਅਲਟੀਮੇਟਮ

ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅਨੁਸੂਚਿਤ ਜਾਤੀਆਂ ਅਤੇ ਸਮਾਜ ਦੇ ਵੱਖ ਵੱਖ ਵਰਗ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਣਾਏ ਸ਼ਹੀਦ ਵਾਈ ਪੂਰਨ ਕੁਮਾਰ ਇਨਸਾਫ਼ ਸੰਘਰਸ਼ ਮੋਰਚਾ ਨੇ ਅੱਜ ਚੰਡੀਗੜ੍ਹ ਦੇ ਸੈਕਟਰ-20 ਸਥਿਤ ਰਵਿਦਾਸ ਭਵਨ ਵਿਚ ਮਹਾਪੰਚਾਇਤ ਕੀਤੀ। ਇਸ ਦੌਰਾਨ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਤੋਂ ਵੱਖ-ਵੱਖ ਜਥੇਬੰਦੀਆਂ ਦੇ ਹਜ਼ਾਰਾਂ ਲੋਕ ਪਹੁੰਚੇ, ਜਿਨ੍ਹਾਂ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵਾਈ ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਵਿੱਚ ਸਹੀ ਕਾਰਵਾਈ ਨਾ ਕੀਤੇ ਜਾਣ ਦੀ ਨਿਖੇਧੀ ਕੀਤੀ। ਅੱਜ ਛੇਵੇਂ ਦਿਨ ਵੀ ਵਾਈ ਪੂਰਨ ਕੁਮਾਰ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਹੋ ਸਕਿਆ ਹੈ।ਮਹਾਪੰਚਾਇਤ ਦੇ ਆਗੂਆਂ ਨੇ ਹਰਿਆਣਾ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ 48 ਘੰਟਿਆਂ ਅੰਦਰ ਡੀ ਜੀ ਪੀ ਸ਼ਤਰੂਜੀਤ ਕਪੂਰ ਨੂੰ ਅਹੁਦੇ ਤੋਂ ਹਟਾ ਕੇ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਕਤ ਮਾਮਲੇ ਦੀ ਜਾਂਚ ਆਈ ਜੀ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੀ ਥਾਂ ਹਾਈ ਕੋਰਟ ਦੇ ਜੱਜ ਦੀ ਅਗਵਾਈ ਹੇਠ ਕਰਵਾਉਣ ਦੀ ਮੰਗ ਕੀਤੀ ਗਈ।

Total Views: 99 ,
Real Estate