ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਆਈ ਆਰ ਸੀ ਟੀ ਸੀ ਘੁਟਾਲਾ ਮਾਮਲੇ ’ਚ ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਇਸ ਦੇ ਨਾਲ ਹੀ ਬਿਹਾਰ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਖ਼ਿਲਾਫ਼ ਮੁਕੱਦਮੇ ਦੀ ਤਿਆਰੀ ਸ਼ੁਰੂ ਹੋ ਗਈ ਹੈ।ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ‘ਮੁੱਢਲੀ ਨਜ਼ਰੇ’ ਕੇਸ ਬਣਦਾ ਹੈ ਅਤੇ ਜ਼ਮੀਨ ਤਬਦੀਲ ਕਰਨ ਦੇ ਸਬੰਧ ਵਿੱਚ ‘ਗੰਭੀਰ ਖਦਸ਼ੇ’ ਹਨ। ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਤੇ ਰਾਬੜੀ ਦੇਵੀ ਅਤੇ ਸਾਬਕਾ ਉਪ ਮੁੱਖ ਮੰਤਰੀ ਤੇ ਬਿਹਾਰ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਜੱਜ ਵੱਲੋਂ ਦੋਸ਼ ਪੜ੍ਹੇ ਜਾਣ ਮਗਰੋਂ ਖੁਦ ਨੂੰ ‘ਬੇਕਸੂਰ’ ਦੱਸਿਆ ਅਤੇ ਮੁਕੱਦਮੇ ਦਾ ਸਾਹਮਣਾ ਕਰਨ ਦੀ ਗੱਲ ਕਹੀ। ਇਹ ਮੁਕੱਦਮਾ ਅਕਤੂਬਰ ਦੇ ਆਖਰੀ ਹਫ਼ਤੇ ’ਚ ਸ਼ੁਰੂ ਹੋਣ ਦੀ ਸੰਭਾਵਨਾ ਹੈ।
Total Views: 110 ,
Real Estate















