ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ,16 ਲੋਕਾਂ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮੀਰਪੁਰ ਇਲਾਕੇ ਵਿੱਚ ਮੰਗਲਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਸੱਤ ਮੰਜ਼ਿਲਾ ਟੈਕਸਟਾਈਲ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਸ਼ੁਰੂ ਹੋਈ ਅੱਗ ਨੇ ਕੁਝ ਮਿੰਟਾਂ ਵਿੱਚ ਹੀ ਨਾਲ ਲੱਗਦੇ ਰਸਾਇਣਕ ਗੋਦਾਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘੱਟੋ-ਘੱਟ 16 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਕਈ ਹੋਰ ਜ਼ਖਮੀ ਜਾਂ ਲਾਪਤਾ ਹਨ। ਬਚਾਅ ਅਤੇ ਰਾਹਤ ਕਾਰਜ ਦੇਰ ਰਾਤ ਤੱਕ ਜਾਰੀ ਰਹੇ। ਫਾਇਰ ਸਰਵਿਸ ਦੇ ਡਾਇਰੈਕਟਰ ਤਾਜੁਲ ਇਸਲਾਮ ਚੌਧਰੀ ਨੇ ਕਿਹਾ, “ਦੂਜੀ ਅਤੇ ਤੀਜੀ ਮੰਜ਼ਿਲ ਤੋਂ ਹੁਣ ਤੱਕ ਸੋਲਾਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।

Total Views: 104 ,
Real Estate