ਸੁਪਰੀਮ ਕੋਰਟ ਨੇ ਦੀਵਾਲੀ ਮੌਕੇ ਦਿੱਲੀ ਐੱਨਸੀਆਰ ਵਿਚ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਖੁੱਲ੍ਹ ਦੇ ਦਿੱਤੀ ਹੈ। ਚੀਫ਼ ਜਸਟਿਸ ਬੀਆਰ ਗਵਈ ਤੇ ਜਸਟਿਸ ਕੇ.ਵਿਨੋਦ ਚੰਦਰਨ ਦੇ ਬੈਂਚ ਨੇ ਗ੍ਰੀਨ ਪਟਾਕਿਆਂ ’ਤੇ ਲੱਗੀ ਪਾਬੰਦੀ ਵਿਚ ਛੋਟ ਦਿੰਦਿਆਂ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਦੀ ਸਾਂਝੀ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ।ਬੈਂਚ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡਾਂ ਤੇ ਐੱਨਸੀਆਰ ਦੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਦੀਵਾਲੀ ਦੌਰਾਨ ਪ੍ਰਦੂਸ਼ਣ ਦੇ ਪੱਧਰ ’ਤੇ ਨਿਗਰਾਨੀ ਰੱਖਣ ਤੇ ਇਸ ਸਬੰਧੀ ਰਿਪੋਰਟ ਦਾਇਰ ਕਰਨ ਦੀ ਹਦਾਇਤ ਕੀਤੀ ਹੈ। ਬੈਂਚ ਨੈ ਕਿਹਾ, ‘‘ਆਰਜ਼ੀ ਉਪਰਾਲੇ ਵਜੋਂ ਅਸੀਂ 18 ਤੋਂ 21 ਅਕਤੂਬਰ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੰਦੇ ਹਾਂ।’’
Total Views: 127 ,
Real Estate
















