ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲਿਆਂ ਨੂੰ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ. ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ (judicial custody) ਵਿੱਚ ਭੇਜ ਦਿੱਤਾ ਗਿਆ ਹੈ।ਸੀਬੀਆਈ ਨੇ ਵੀਰਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਫਤਿਹਗੜ੍ਹ ਸਾਹਿਬ ਦੇ ਇੱਕ ਸਕਰੈਪ ਡੀਲਰ ਦੀ ਸ਼ਿਕਾਇਤ ‘ਤੇ ਕੀਤੀ ਗਈ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਭੁੱਲਰ ਪੁਰਾਣੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਰਿਸ਼ਵਤ ਮੰਗ ਰਹੇ ਸਨ।ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਬੀਆਈ ਨੇ ਜਦੋਂ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਅਤੇ ਹੋਰ ਟਿਕਾਣਿਆਂ ‘ਤੇ ਛਾਪਾ ਮਾਰਿਆ, ਤਾਂ ਕਰੋੜਾਂ ਦੀ ਬੇਹਿਸਾਬ ਜਾਇਦਾਦ ਦਾ ਜ਼ਖ਼ੀਰਾ ਬਰਾਮਦ ਹੋਇਆ, ਜਿਸ ਵਿੱਚ ਸ਼ਾਮਲ ਹਨ:
Real Estate