ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮਮਦੋਟ ਦੇ ਪਿੰਡ ਕੜਮਾ ‘ਚ ਇੱਕ ਵੱਡਾ ਧਮਾਕਾ ਹੋ ਗਿਆ। ਇਹ ਧਮਾਕਾ ਘਰ ਦੇ ਅੰਦਰ ਪਈ ਪੌਟਾਸ਼ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਧਮਾਕਾ ਇੰਨਾ ਵੱਡਾ ਸੀ ਕਿ ਘਰ ਦੇ ਦੋ ਕਮਰਿਆਂ ਦੀਆਂ ਛੱਤਾਂ ਉੱਡ ਗਈਆਂ।ਧਮਾਕੇ ‘ਚ ਦੁਕਾਨਦਾਰ ਪਤੀ-ਪਤਨੀ ਦੋਵੇਂ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ ਹਨ। ਝੁਲਸੀ ਹੋਈ ਪਤਨੀ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ, ਜਦਕਿ ਪਤੀ ਦਾ ਇਲਾਜ ਸਥਾਨਕ ਸਿਹਤ ਕੇਂਦਰ ‘ਚ ਚਲ ਰਿਹਾ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਮਦੋਟ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਲ ਦਾ ਜਾਇਜ਼ਾ ਲਿਆ। ਪੁਲਿਸ ਨੇ ਧਮਾਕੇ ਦੇ ਕਾਰਣਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੌਟਾਸ਼ ਘਰ ਵਿੱਚ ਕਿਸ ਮਕਸਦ ਲਈ ਰੱਖੀ ਗਈ ਸੀ।
Total Views: 4 ,
Real Estate