DIG ਹਰਚਰਨ ਸਿੰਘ ਭੁੱਲਰ ਮਾਮਲੇ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅੱਜ ਨਾਭਾ ਵਿੱਚ ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ‘ਤੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਇੰਨਾ ਵੱਡਾ ਪ੍ਰਸ਼ਾਸਨਿਕ ਢਾਂਚਾ ਹੋਣ ਦੇ ਬਾਵਜੂਦ ਜਦੋਂ ਕਿਸੇ ਨੂੰ ਇਹ ਨਹੀਂ ਪਤਾ ਕਿ ਇੰਨੇ ਵੱਡੇ ਅਹੁਦੇ ‘ਤੇ ਮੁਲਾਜਮ ਆਪਣੇ ਘਰ ਵਿਚ ਕਿੰਨਾ ਪੈਸਾ ਇਕੱਠਾ ਕਰ ਰਿਹਾ ਹੈ, ਸਾਨੂੰ ਇੰਨੇ ਸਮੇਂ ਤੋਂ ਦਿਸਿਆ ਕਿਉਂ ਨਹੀਂ, ਇਸ ਤੋਂ ਜਿਆਦਾ ਮੰਦਭਾਗਾ ਕੁਝ ਨਹੀਂ ਹੋ ਸਕਦਾ।ਰਾਜਪਾਲ ਕਟਾਰੀਆ ਨੇ ਕਿਹਾ ਕਿ ਭੁੱਲਰ ਦੇ ਘਰੋਂ 7 ਕਰੋੜ ਰੁਪਏ ਨਕਦ ਬਰਾਮਦ ਕੀਤੇ ਗਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਰਾਤੋ-ਰਾਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਪੈਸਾ ਲੰਬੇ ਸਮੇਂ ਤੋਂ ਇਕੱਠਾ ਕੀਤਾ ਗਿਆ ਸੀ। ਰਾਜਪਾਲ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਇੱਕ ਵੱਡਾ ਕਦਮ ਦੱਸਿਆ ਅਤੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਗੱਲ ਕਰਨਾ ਆਸਾਨ ਹੈ, ਪਰ ਇਸਨੂੰ ਹਕੀਕਤ ਵਿੱਚ ਬਦਲਣਾ ਬਹੁਤ ਮੁਸ਼ਕਲ ਹੈ।
Total Views: 1 ,
Real Estate