ਹਰਿਆਣਾ ਸਰਕਾਰ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਆਕਿਲ ਅਖਤਰ ਦੀ ਮੌਤ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਦੀ ਸਿਫ਼ਾਰਸ਼ ਕਰਨ ਜਾ ਰਹੀ ਹੈ।ਪੰਚਕੂਲਾ ਪੁਲੀਸ ਦੇ ਅਧਿਕਾਰੀਆਂ ਨੇ ਇਸ ਫੈਸਲੇ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਅਨੁਸਾਰ ਇਸ ਕੇਸ ਦੀ ਸਿਫ਼ਾਰਸ਼ ਕਰਨ ਦਾ ਇੱਕ ਕਾਰਨ ਅੰਤਰ-ਰਾਜੀ ਅਧਿਕਾਰ ਖੇਤਰ (interstate jurisdiction) ਵੀ ਹੈ।ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਹਰਿਆਣਾ ਪੁਲੀਸ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ‘ਤੇ ਕਥਿਤ ਤੌਰ ‘ਤੇ ਆਪਣੇ ਪੁੱਤਰ ਆਕਿਲ ਅਖਤਰ ਦੀ ਹੱਤਿਆ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਸੀ। ਇਸ ਕੇਸ ਵਿੱਚ ਅਖਤਰ ਦੀ ਪਤਨੀ ਅਤੇ ਭੈਣ ਵੀ ਦਾ ਨਾਮ ਵੀ ਸ਼ਾਮਲ ਹੈ।
Total Views: 146 ,
Real Estate



















