ਡੀਆਈਜੀ ਹਰਚਰਨ ਸਿੰਘ ਭੁੱਲਰ ਦੁਆਲੇ ਸ਼ਿਕੰਜਾ ਕੱਸਿਆ

ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੁਆਲੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸੀਬੀਆਈ ਉਨ੍ਹਾਂ ਨੂੰ ਕਿਸੇ ਵੀ ਸਮੇਂ ਰਿਮਾਂਡ ਉਤੇ ਲੈ ਸਕਦੀ ਹੈ। ਇਹ ਵੀ ਜਾਣਕਾਰੀ ਹੈ ਕਿ ਹੁਣ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਗੱਲ ਸੀਬੀਆਈ ਵੱਲੋਂ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਸੈਕਟਰ 40 ਸਥਿਤ ਘਰ ਰੇਡ ਕਰਨ ਅਤੇ ਜਾਂਚ ਕਰਨ ਤੋਂ ਸਪੱਸ਼ਟ ਹੁੰਦੀ ਜਾਪ ਹੈ।ਸੀਬੀਆਈ ਨੇ ਉਸ ਦੇ ਘਰ ਦੀ ਹਰ ਚੀਜ਼ ਦੀ ਵੀਡੀਓਗ੍ਰਾਫੀ ਕੀਤੀ। ਹਰੇਕ ਚੀਜ਼ ਦੀ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਇਸ ਦੀ ਕੀਮਤ ਦਾ ਹਿਸਾਬ ਲਗਾਇਆ ਜਾਵੇਗਾ। ਇਸ ਵਿੱਚ ਏਅਰ ਕੰਡੀਸ਼ਨਰ ਤੋਂ ਲੈ ਕੇ ਫੁੱਲਾਂ ਦੇ ਗਮਲਿਆਂ ਅਤੇ ਲਾਈਟ ਬਲਬਾਂ ਤੱਕ ਸਭ ਕੁਝ ਸ਼ਾਮਲ ਹੈ। ਇਹ ਛਾਪਾ ਲਗਭਗ ਨੌਂ ਘੰਟੇ ਚੱਲਿਆ।

Real Estate