ਉੱਤਰੀ ਰੇਲਵੇ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਰਾਜਪੁਰਾ-ਮੋਹਾਲੀ ਨਵੀਂ ਲਾਈਨ (18.11 ਕਿ.ਮੀ.) ਪ੍ਰੋਜੈਕਟ ਲਈ ਇੱਕ ਸਮਰੱਥ ਅਥਾਰਟੀ ਫਾਰ ਲੈਂਡ ਐਕੁਆਇਜ਼ੀਸ਼ਨ (CALA) ਅਤੇ ਇੱਕ ਆਰਬੀਟਰ ਨਾਮਜ਼ਦ ਕਰਨ ਦੀ ਬੇਨਤੀ ਕੀਤੀ ਹੈ।ਇੱਕ ਗਜ਼ਟ ਨੋਟੀਫਿਕੇਸ਼ਨ (ਸੋਧ) ਐਕਟ-2008 ਦੇ ਅਨੁਸਾਰ, ਕੇਂਦਰ ਸਰਕਾਰ ਨੇ ਇਸ ਪ੍ਰੋਜੈਕਟ ਨੂੰ “ਵਿਸ਼ੇਸ਼ ਰੇਲਵੇ ਪ੍ਰੋਜੈਕਟ” ਵਜੋਂ ਸੂਚਿਤ ਕੀਤਾ ਹੈ। ਇਸ ਤਹਿਤ ਕੌਮੀ ਬੁਨਿਆਦੀ ਢਾਂਚੇ ਦੇ ਉਦੇਸ਼ਾਂ ਲਈ ਪਟਿਆਲਾ, ਫਤਿਹਗੜ੍ਹ ਸਾਹਿਬ, ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐੱਸ.ਏ.ਐੱਸ. ਨਗਰ) ਜ਼ਿਲ੍ਹਿਆਂ ਵਿੱਚ ਲਗਪਗ 53.84 ਹੈਕਟੇਅਰ ਜ਼ਮੀਨ ਐਕੁਆਇਰ ਕੀਤੀ ਜਾਣੀ ਹੈ।
Total Views: 2 ,
Real Estate



















