12 ਸੂਬਿਆਂ ਵਿੱਚ ਸ਼ੁਰੂ ਹੋਵੇਗਾ SIR ਦਾ ਦੂਜਾ ਪੜਾਅ

ਵੋਟਰ ਸੂਚੀ (Voter List) ਨੂੰ ਅਪਡੇਟ ਕਰਨ ਦੀ ਸਭ ਤੋਂ ਵੱਡੀ ਰਾਸ਼ਟਰੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ Special Intensive Revision – SIR ਦਾ ਪਹਿਲਾ ਪੜਾਅ ਪੂਰਾ ਹੋ ਗਿਆ ਹੈ, ਅਤੇ ਹੁਣ ਇਸ ਦਾ ਦੂਜਾ ਪੜਾਅ 12 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸ਼ੁਰੂ ਕੀਤਾ ਜਾਵੇਗਾ।ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਬਿਹਾਰ ਵਿੱਚ ਐਸ.ਆਈ.ਆਰ. ਦਾ ਪਹਿਲਾ ਪੜਾਅ ਸਫਲਤਾਪੂਰਵਕ ਪੂਰਾ ਹੋਇਆ, ਜਿੱਥੇ ਕਰੀਬ 7.42 ਕਰੋੜ ਵੋਟਰਾਂ ਦੇ ਨਾਵਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਬਿਹਾਰ ਦੀ ਪ੍ਰਕਿਰਿਆ ਨੇ ਬਾਕੀ ਰਾਜਾਂ ਲਈ ਮਿਸਾਲ ਪੇਸ਼ ਕੀਤੀ ਹੈ, ਅਤੇ ਹੁਣ ਉਹੀ ਮਾਡਲ ਰਾਸ਼ਟਰੀ ਪੱਧਰ ‘ਤੇ ਲਾਗੂ ਕੀਤਾ ਜਾਵੇਗਾ।

Total Views: 1 ,
Real Estate