ਅਪਰੇਸ਼ਨ ‘ਸਿੰਧੂਰ’ ਮਗਰੋਂ ਪਹਿਲੀ ਵਾਰ 4 ਨਵੰਬਰ ਨੂੰ ਜਾਵੇਗਾ ਜਥਾ ,1796 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ

ਸਿੱਖ ਸ਼ਰਧਾਲੂਆਂ ਦਾ ਜਥਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਚ ਮਨਾਉਣ ਲਈ 4 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1796 ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ ਸਰਹੱਦੀ ਲਾਂਘੇ ਤੋਂ ਸੜਕ ਮਾਰਗ ਰਾਹੀਂ ਪਾਕਿਸਤਾਨ ਜਾਵੇਗਾ।ਆਪਰੇਸ਼ਨ ਸਿੰਧੂਰ ਤੋਂ ਬਾਅਦ ਸਿੱਖ ਸ਼ਰਧਾਲੂਆਂ ਦਾ ਜਥਾ ਪਹਿਲੀ ਵਾਰ ਪਾਕਿਸਤਾਨ ਜਾ ਰਿਹਾ ਹੈ। ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਦਹਿਸ਼ਤੀ ਹਮਲੇ ਮਗਰੋਂ ਭਾਰਤ ਵੱਲੋਂ ਆਪਰੇਸ਼ਨ ‘ਸਿੰਧੂਰ’ ਰਾਹੀਂ ਪਾਕਿਸਤਾਨ ਖ਼ਿਲਾਫ਼ ਫ਼ੌਜੀ ਕਾਰਵਾਈ ਕਰਨ ਅਤੇ ਗੁਆਂਢੀ ਮੁਲਕ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਸਬੰਧਾਂ ’ਚ ਤਣਾਅ ਪੈਦਾ ਹੋ ਗਿਆ ਸੀ। ਭਾਰਤ ਨੇ ਪਾਕਿਸਤਾਨ ਨਾਲੋਂ ਆਪਣੇ ਸਾਰੇ ਸਬੰਧ ਤੋੜ ਲਏ ਸਨ। ਹਵਾਈ, ਸੜਕ ਮਾਰਗ ਤੇ ਰੇਲ ਮਾਰਗ ਵੀ ਬੰਦ ਕਰ ਦਿੱਤੇ ਗਏ ਸਨ ਜੋ ਹੁਣ ਤੱਕ ਬੰਦ ਹਨ ਅਤੇ ਇਸੇ ਦੌਰਾਨ ਹੀ ਜਥੇ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਮਿਲੀ ਹੈ।

Real Estate