ਪੰਜਾਬ ਯੂਨੀਵਰਸਿਟੀ ਦੀ ਸੈਨੇਟ ਕੀਤੀ ਭੰਗ

ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਢਾਂਚੇ ਵਿੱਚ ਵੱਡਾ ਬਦਲਾਅ ਕੀਤਾ ਹੈ। 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। 31 ਅਕਤੂਬਰ ਨੂੰ ਜਾਰੀ ਨੋਟੀਫਿਕੇਸ਼ਨ 5 ਨਵੰਬਰ ਤੋਂ ਲਾਗੂ ਹੋਵੇਗਾ। ਇਹ ਪਹਿਲੀ ਵਾਰ ਹੈ ਜਦੋਂ 1882 ਵਿੱਚ ਸਥਾਪਿਤ ਅਤੇ 1947 ਤੋਂ ਬਾਅਦ ਚੰਡੀਗੜ੍ਹ ਵਿੱਚ ਪੁਨਰਗਠਿਤ ਯੂਨੀਵਰਸਿਟੀ ਦੀਆਂ ਸਭ ਤੋਂ ਉੱਚੀਆਂ ਫੈਸਲਾ-ਲੈਣ ਵਾਲੀਆਂ ਸੰਸਥਾਵਾਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਗਿਆ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮਨਜ਼ੂਰੀ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਯੂਨੀਵਰਸਿਟੀ ਐਕਟ 1947 ਦੀ ਧਾਰਾ 20(1)(a) ਅਧੀਨ ਨੋਟੀਫਿਕੇਸ਼ਨ ਜਾਰੀ ਕੀਤਾ। ਹੁਣ ਯੂਨੀਵਰਸਿਟੀ ਦਾ ਪ੍ਰਬੰਧ ਵਾਈਸ-ਚਾਂਸਲਰ ਦੀ ਅਗਵਾਈ ਵਿੱਚ ਬੋਰਡ ਆਫ਼ ਗਵਰਨਰਜ਼ (BoG) ਕਰੇਗਾ, ਜਿਸ ਵਿੱਚ ਕੇਂਦਰ ਸਰਕਾਰ, UGC ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਨੁਮਾਇੰਦੇ ਹੋਣਗੇ।

Total Views: 87 ,
Real Estate