ਸਟੋਰ ਵਿੱਚ ਲੱਗੀ ਭਿਆਨਕ ਅੱਗ, 23 ਮੌਤਾਂ

ਮੈਕਸੀਕੋ ਵਿੱਚ ਸ਼ਨੀਵਾਰ ਨੂੰ ਇੱਕ ਡਿਪਾਰਟਮੈਂਟ ਸਟੋਰ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਇੱਕ ਵੱਡਾ ਧਮਾਕਾ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਕਈ ਬੱਚਿਆਂ ਸਮੇਤ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਹੋ ਗਏ ਹਨ।ਸੋਨੋਰਾ ਦੇ ਗਵਰਨਰ ਅਲਫੋਂਸੋ ਦੁਰਾਜ਼ੋ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇੱਕ ਵੀਡੀਓ ਵਿੱਚ ਕਿਹਾ ਕਿ ਅੱਗ ਸੋਨੋਰਾ ਰਾਜ ਦੀ ਰਾਜਧਾਨੀ ਹਰਮੋਸਿਲੋ ਸ਼ਹਿਰ ਵਿੱਚ ਲੱਗੀ। ਸੋਨੋਰਾ ਦੇ ਅਟਾਰਨੀ ਜਨਰਲ ਗੁਸਤਾਵੋ ਸਲਾਸ ਚਾਵੇਜ਼ ਨੇ ਕਿਹਾ ਕਿ ਘੱਟੋ-ਘੱਟ 23 ਲੋਕ ਮਾਰੇ ਗਏ ਹਨ ਅਤੇ ਜ਼ਖਮੀਆਂ ਨੂੰ ਹਰਮੋਸਿਲੋ ਦੇ ਛੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।

Total Views: 103 ,
Real Estate