ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਪ੍ਰਮਾਣੂ ਸ਼ਕਤੀਆਂ, ਰੂਸ ਅਤੇ ਅਮਰੀਕਾ ਵਿਚਾਲੇ ਪ੍ਰਮਾਣੂ ਹਥਿਆਰਾਂ ਨੂੰ ਲੈ ਕੇ ਤਣਾਅ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਅਮਰੀਕਾ ਵੱਲੋਂ ਪ੍ਰਮਾਣੂ ਪ੍ਰੀਖਣ ਮੁੜ ਸ਼ੁਰੂ ਕਰਨ ਦਾ ਸੰਕੇਤ ਦਿੱਤਾ ਸੀ। ਹੁਣ ਇਸੇ ਨੂੰ ਲੈ ਕੇ ਰੂਸ ਨੇ ਵੀ ਜਵਾਬੀ ਕਦਮ ਚੁੱਕਣ ਦੀ ਤਿਆਰੀ ਕਰ ਲਈ ਹੈ।ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰਨੂੰ ਆਪਣੇ ਸਿਖਰਲੇ ਸੁਰੱਖਿਆ ਅਤੇ ਰੱਖਿਆ ਅਧਿਕਾਰੀਆਂ ਨੂੰ ਪ੍ਰਮਾਣੂ ਪ੍ਰੀਖਣ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ‘ਤੇ ਇੱਕ ਵਿਸਤ੍ਰਿਤ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ।ਪੁਤਿਨ ਨੇ ਬੁੱਧਵਾਰ ਨੂੰ ਆਪਣੀ ਸੁਰੱਖਿਆ ਪਰਿਸ਼ਦ ਦੀ ਮੀਟਿੰਗ ਵਿੱਚ ਇਹ ਸਪੱਸ਼ਟ ਕਰ ਦਿੱਤਾ ਕਿ ਰੂਸ ਆਪਣੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗਾ।
Total Views: 13 ,
Real Estate



















