ਪੰਜਾਬ ਯੂਨੀਵਰਸਿਟੀ (ਪੀ.ਯੂ.) ਦੀ ਵਾਈਸ ਚਾਂਸਲਰ ਪ੍ਰੋ. ਰੇਣੁ ਵਿਗ ਨੇ ਕਿਹਾ ਕਿ ਯੂਨੀਵਰਸਿਟੀ ਨੇ ਸੈਨੇਟ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜੋ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ 7 ਨਵੰਬਰ 2025 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹੋਵੇਗੀ।ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟਿਵਲ (IISF-2025) ਦੇ ਕਰਟਨ ਰੇਜ਼ਰ ਸਮਾਗਮ ਦੌਰਾਨ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ, ਪ੍ਰੋ. ਵਿਗ ਨੇ ਕਿਹਾ ਕਿ ਯੂਨੀਵਰਸਿਟੀ ਨਿਯਮਾਂ ਤੇ ਪ੍ਰਕਿਰਿਆਵਾਂ ਦੀ ਪੂਰੀ ਪਾਲਣਾ ਕਰੇਗੀ।ਉਨ੍ਹਾਂ ਕਿਹਾ, “ਸੈਨੇਟ ਚੋਣਾਂ ਕਰਵਾਉਣ ਲਈ ਸਾਡੇ ਕੋਲ ਪੀ.ਯੂ. ਕੈਲੰਡਰ ਵਿੱਚ ਸਪਸ਼ਟ ਨਿਯਮ ਦਰਜ ਹਨ। ਸਭ ਤੋਂ ਪਹਿਲਾਂ ਯੂਨੀਵਰਸਿਟੀ ਮਾਣਯੋਗ ਚਾਂਸਲਰ ਅਤੇ ਉਪ ਰਾਸ਼ਟਰਪਤੀ ਜੀ ਨੂੰ ਚੋਣਾਂ ਲਈ ਮਨਜ਼ੂਰੀ ਲੈਣ ਲਈ ਲਿਖੇਗੀ। ਉਸ ਤੋਂ ਬਾਅਦ ਵੋਟਰਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਤੇ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਚੋਣਾਂ ਦੀ ਮਿਤੀ ਦਾ ਐਲਾਨ ਕੀਤਾ ਜਾਵੇਗਾ।”
Total Views: 7 ,
Real Estate




















