ਆਈਪੀਐਸ ਅਫ਼ਸਰ ਸੁਰੇਂਦਰ ਲਾਂਬਾ ਨੂੰ ਤਰਨ ਤਾਰਨ ਜ਼ਿਲ੍ਹੇ ਦਾ ਨਵਾਂ ਸੀਨੀਅਰ ਪੁਲਿਸ ਸੁਪਰਡੈਂਟ (SSP) ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਚੋਣ ਕਮਿਸ਼ਨ ਵੱਲੋਂ SSP ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰਨ ਤੋਂ ਬਾਅਦ ਕੀਤੀ ਗਈ ਹੈ।ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ SSP ਗਰੇਵਾਲ ਖਿਲਾਫ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਅਕਾਲੀ ਦਲ ਨੇ ਦੋਸ਼ ਲਾਇਆ ਸੀ ਕਿ ਉਹ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਜ਼ਿਮਨੀ ਚੋਣ ਪ੍ਰਚਾਰ ਤੋਂ ਰੋਕਣ ਲਈ ਪੁਲੀਸ ਦੀ ਵਰਤੋਂ ਕਰਕੇ ਝੂਠੇ ਕੇਸ ਦਰਜ ਕਰਵਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੇ ਐਸਐਸਪੀ ਖ਼ਿਲਾਫ਼ ਧਰਨਾ ਵੀ ਦਿੱਤਾ ਸੀ।
Total Views: 3 ,
Real Estate





















