ਲਾਲ ਕਿਲ੍ਹੇ ਨੇੜੇ ਧਮਾਕੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪ ਦਿੱਤੀ ਗਈ ਹੈ।ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੇ ਮਾਮਲੇ ਵਿਚ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (UAPA) ਤੇ ਵਿਸਫੋਟਕ ਐਕਟ (Explosives Act) ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲੀਸ ਨੇ ਕੌਮੀ ਰਾਜਧਾਨੀ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਕਿਉਂਕਿ ਮੁੱਢਲੀ ਜਾਂਚ ਵਿਚ ਧਮਾਕੇ ਦੇ ਤਾਰ ਫਰੀਦਾਬਾਦ ’ਚ ਸਾਹਮਣੇ ਆਏ ਅਤਿਵਾਦੀ ਮੌਡਿਊਲ ਨਾਲ ਜੁੜੇ ਹੋਣ ਦਾ ਸੰਕੇਤ ਮਿਲਿਆ ਹੈ। ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 12 ਹੋ ਗਈ ਹੈ। ਕੌਮੀ ਰਾਜਧਾਨੀ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਹਵਾਈ ਅੱਡੇ, ਰੇਲਵੇ ਸਟੇਸ਼ਨਾਂ ਅਤੇ ਬੱਸ ਟਰਮੀਨਲਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਧਮਾਕੇ ਦੇ ਸਾਜ਼ਿਸ਼ਘਾੜਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ ਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੋ ਰੋਜ਼ਾ ਫੇਰੀ ਲਈ ਭੂਟਾਨ ਦੇ ਦੌਰੇ ’ਤੇ ਹਨ।
ਲਾਲ ਕਿਲ੍ਹੇ ਨੇੜੇ ਧਮਾਕੇ ਦੀ ਜਾਂਚ ਗ੍ਰਹਿ ਮੰਤਰਾਲੇ ਨੇ NIA ਨੂੰ ਸੌਂਪੀ
Total Views: 90 ,
Real Estate



















