ਸਰਪੰਚ ਤੇ ਪੰਚ ਹੁਣ ਬਿਨਾ ਆਗਿਆ ਤੋਂ ਨਹੀਂ ਜਾ ਸਕਣਗੇ ਵਿਦੇਸ਼ !

ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ’ਚ ਤੇਜੀ ਲਿਆਉਣ ਲਈ ਇਕ ਨਵੀਂ ਨੀਤੀ ਲਿਆਂਦੀ ਹੈ। ਇਸ ਨੀਤੀ ਤਹਿਤ ਹੁਣ ਪਿੰਡਾਂ ਦੇ ਸਰਪੰਚ ਅਤੇ ਪੰਚ ਬਿਨਾ ਆਗਿਆ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਸਰਪੰਚਾਂ ਅਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਸਬੰਧਤ ਅਧਿਕਾਰੀਆਂ ਤੋਂ ਮਨਜ਼ੂਰੀ ਲੈਣੀ ਪਵੇਗੀ, ਜਿਸ ਤਰ੍ਹਾਂ ਸਰਕਾਰੀ ਮੁਲਾਜ਼ਮ ਤੇ ਅਧਿਕਾਰੀ ਛੁੱਟੀ ਲੈਂਦੇ ਹਨ ਹੁਣ ਉਸੇ ਤਰ੍ਹਾਂ ਸਰਪੰਚਾਂ ਅਤੇ ਪੰਚਾਂ ਨੂੰ ਵੀ ਇਸ ਪ੍ਰਕਿਰਿਆ ਵਿਚੋਂ ਗੁਜਰਨਾ ਪਵੇਗਾ।ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਵਿਕਾਸ ਤੇ ਪੰਚਾਇਤਾਂ ਅਫਸਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ। ਪੱਤਰ ਅਨੁਸਾਰ ਪੰਚਾਇਤੀ ਰਾਜ ਇਕਾਈਆਂ ਦੇ ਚੁਣੇ ਹੋਏ ਨੁਮਾਇੰਦੇ ਜਦੋਂ ਵਿਦੇਸ਼ ਚਲੇ ਜਾਂਦੇ ਹਨ ਤਾਂ ਪਿੰਡਾਂ ਦੇ ਵਿਕਾਸ ਕੰਮ ਪ੍ਰਭਾਵਿਤ ਹੁੰਦੇ ਹਨ ਜਿਸ ਕਰ ਕੇ ਵਿਦੇਸ਼ ਜਾਣ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।

Total Views: 110 ,
Real Estate