ਭਾਰਤੀ ਫੌਜ ਦੇ ਰਿਟਾਇਰਡ ਲੈਫਟੀਨੈਂਟ ਜਨਰਲ ਦੀਪੇਂਦਰ ਸਿੰਘ ਹੁੱਡਾ ਨੇ ਇਲਜ਼ਾਮ ਲਾਏ ਹਨ ਕਿ ਉਨ੍ਹਾਂ ਦੀ ਕਾਰ ਨੂੰ ਬੁੱਧਵਾਰ ਸ਼ਾਮ ਨੂੰ ਵੀਆਈਪੀ ਕਾਫਿਲੇ ਨਾਲ ਮੌਜੂਦ ਪੰਜਾਬ ਪੁਲਿਸ ਦੀ ਇੱਕ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਰਕੇ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।ਲੈਫਟੀਨੈਂਟ ਜਨਰਲ ਦੀਪੇਂਦਰ ਹੁੱਡਾ ਨੇ ਕਿਹਾ ਕਿ ਮੁਹਾਲੀ ਦੇ ਜ਼ੀਰਕਪੁਰ ‘ਚ ਹੋਏ ਇਸ ਹਾਦਸੇ ਵਿੱਚ ਉਹ ਅਤੇ ਉਨ੍ਹਾਂ ਦੀ ਪਤਨੀ ਵਾਲ-ਵਾਲ ਬਚੇ।ਰਿਟਾਇਰਡ ਲੈਫਟੀਨੈਂਟ ਜਨਰਲ ਹੁੱਡਾ ਨੇ ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਟੈਗ ਕਰਦੇ ਹੋਏ ਇਸ ਮਾਮਲੇ ਵਿੱਚ ਸ਼ਾਮਲ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਭਾਲ ਕਰਨ ਅਤੇ ਕਾਰਵਾਈ ਕਰਨ ਲਈ ਕਿਹਾ ਹੈ। ੳਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਇਹ ਟੱਕਰ ਜਾਣਬੁੱਝ ਕੇ ਮਾਰੀ ਗਈ ਹੈ।ਦੀਪੇਂਦਰ ਸਿੰਘ ਹੁੱਡਾ ਦੀ ਪੋਸਟ ‘ਤੇ ਡੀਜੀਪੀ ਗੌਰਵ ਯਾਦਵ ਨੇ ਪ੍ਰਤੀਕਿਰਿਆ ਦਿੰਦਿਆਂ ਅਫਸੋਸ ਜ਼ਾਹਰ ਕੀਤਾ ਅਤੇ ਇਸ ਮਾਮਲੇ ਦੀ ਜਾਂਚ ਸਪੈਸ਼ਲ ਡੀਜੀਪੀ ਟ੍ਰੈਫਿਕ ਅਮਰਦੀਪ ਸਿੰਘ ਰਾਏ ਨੂੰ ਦੇ ਦਿੱਤੀ ਹੈ।
ਫੌਜ ਦੇ ਰਿਟਾ. ਅਫ਼ਸਰ ਦਾ ਇਲਜ਼ਾਮ, ‘ਵੀਆਈਪੀ ਕਾਫ਼ਲੇ ਦੀ ਜੀਪ ਨੇ ਗੱਡੀ ਨੂੰ ਜਾਣਬੁੱਝ ਕੇ ਟੱਕਰ ਮਾਰੀ’
Total Views: 84 ,
Real Estate



















