ਚੰਡੀਗੜ੍ਹ ਪੁਲੀਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-1 ’ਤੇ ਕਥਿਤ ਤੌਰ ’ਤੇ ਪੁਲੀਸ ਨਾਲ ਧੱਕਾ-ਮੁੱਕੀ ਦੇ ਦੋਸ਼ ਹੇਠ ਅਣਪਛਾਤੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੈਕਟਰ 31 ਦੇ ਥਾਣੇ ਵਿੱਚ ਦਰਜ ਐੱਫ ਆਈ ਆਰ ਅਨੁਸਾਰ ਧਾਰਾ 223 (ਬੀ ਐੱਨ ਐੱਸ) ਲੱਗੀ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਦੇ ਬੈਰੀਕੇਡ ਤੋੜ ਕੇ ਯੂਨੀਵਰਸਿਟੀ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੌਰਾਨ ਕਈ ਪੁਲੀਸ ਮੁਲਾਜ਼ਮਾਂ ਨੂੰ ਸੱਟਾਂ ਵੀ ਲੱਗੀਆਂ। ਅਜਿਹਾ ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਵੱਲੋਂ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਹੋਇਆ ਸੀ।
Total Views: 117 ,
Real Estate



















