ਆਨੰਦਪੁਰ ਸਾਹਿਬ ’ਚ ਵਿਸ਼ੇਸ਼ ਇਜਲਾਸ ਲਈ ਰਾਜਪਾਲ ਤੋਂ ਪ੍ਰਵਾਨਗੀ ਮੰਗੀ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਆਨੰਦਪੁਰ ਸਾਹਿਬ ’ਚ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾ ਰਿਹਾ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਸੈਸ਼ਨ ਦੀ ਪ੍ਰਵਾਨਗੀ ਲੈਣ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਰਾਜਪਾਲ ਵੱਲੋਂ ਪ੍ਰਵਾਨਗੀ ਮਿਲਣ ’ਤੇ ਵਿਸ਼ੇਸ਼ ਇਜਲਾਸ ਆਨੰਦਪੁਰ ਸਾਹਿਬ ’ਚ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਹੋਵੇਗਾ।

Total Views: 109 ,
Real Estate