ਫਗਵਾੜਾ ’ਚ ਲਵਾਰਿਸ ਲਾਸ਼ ਨੂੰ ਕੂੜੇ ਵਾਲੀ ਗੱਡੀ ਵਿੱਚ ਸਸਕਾਰ ਲਈ ਲਿਜਾਇਆ ਗਿਆ

ਫਗਵਾੜਾ ਵਿੱਚ ਵਾਪਰੀ ਘਟਨਾ ਨੇ ਇੱਕ ਵਾਰ ਮੁਨ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ, ਇੱਥੇ ਇੱਕ ਲਵਾਰਿਸ ਲਾਸ਼ ਨੂੰ ਸਿਵਲ ਹਸਪਤਾਲ ਤੋਂ ਸ਼ਮਸ਼ਾਨਘਾਟ ਤੱਕ ਨਗਰ ਨਿਗਮ ਦੇ ਕੂੜਾ ਚੁੱਕਣ ਵਾਲੇ ਵਾਹਨ ਵਿੱਚ ਲਿਜਾਇਆ ਗਿਆ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਵਿਆਪਕ ਰੋਸ ਪੈਦਾ ਹੋ ਗਿਆ।ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਮੀਡੀਆ ਕਰਮਚਾਰੀਆਂ ਵੱਲੋਂ ਸ਼ੂਟ ਕੀਤੀ ਗਈ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ, ਜਿਸ ਵਿੱਚ ਲਾਸ਼ ਨੂੰ ਉਸੇ ਵਾਹਨ ਵਿੱਚ ਲਿਜਾਇਆ ਜਾ ਰਿਹਾ ਸੀ ਜੋ ਰੋਜ਼ਾਨਾ ਕੂੜਾ ਇਕੱਠਾ ਕਰਨ ਲਈ ਵਰਤਿਆ ਜਾਂਦਾ ਹੈ।ਜਿਵੇਂ ਹੀ ਇਹ ਪਰੇਸ਼ਾਨ ਕਰਨ ਵਾਲੀਆਂ ਤਸਵੀਰਾਂ ਆਨਲਾਈਨ ਫੈਲੀਆਂ ਕਈ ਸਮਾਜ ਭਲਾਈ ਸੰਗਠਨਾਂ ਨੇ ਇਸ ਕਾਰਵਾਈ ਦੀ ਨਿੰਦਾ ਕੀਤੀ। ਉਨ੍ਹਾਂ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਹਿੰਦਿਆਂ ਪ੍ਰਸ਼ਾਸਨਿਕ ਸੰਵੇਦਨਸ਼ੀਲਤਾ ’ਤੇ ਸਵਾਲ ਚੁੱਕੇ।

Total Views: 85 ,
Real Estate