ਅਨਮੋਲ ਬਿਸ਼ਨੋਈ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਤੇ ਕਰੀਬੀ ਸਾਥੀ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਹੁੰਦੇ ਹੀ ਗ੍ਰਿਫ਼ਤਾਰ ਕਰ ਲਿਆ। ਐਨਆਈਏ ਨੇ ਇੱਕ ਤਸਵੀਰ ਜਾਰੀ ਕਰਕੇ ਇਸਦੀ ਪੁਸ਼ਟੀ ਕੀਤੀ।ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਲੈ ਕੇ ਜਾਣ ਵਾਲੀ ਉਡਾਣ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ (ਆਈਜੀਆਈ) ’ਤੇ ਉਤਰੀ। ਐਨਆਈਏ ਸੂਤਰਾਂ ਅਨੁਸਾਰ, ਅਨਮੋਲ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਹੇਠ ਹਵਾਈ ਅੱਡੇ ਤੋਂ ਸਿੱਧਾ ਪਟਿਆਲਾ ਹਾਊਸ ਕੋਰਟ ਲਿਜਾਇਆ ਜਾਵੇਗਾ, ਜਿੱਥੇ ਐਨਆਈਏ ਉਸਦਾ ਟਰਾਂਜ਼ਿਟ ਰਿਮਾਂਡ ਮੰਗੇਗੀ।

Total Views: 58 ,
Real Estate