ਜਨਤਾ ਦਲ ਯੂਨਾਈਟਿਡ (JD-U) ਮੁਖੀ ਨਿਤੀਸ਼ ਕੁਮਾਰ (Nitish Kumar) ਅੱਜ (ਵੀਰਵਾਰ) 10ਵੀਂ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।ਰਾਜਧਾਨੀ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਹੋਣ ਵਾਲੇ ਇਸ ਸ਼ਾਨਦਾਰ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ 11 ਰਾਜਾਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ। ਇਹ ਸਮਾਗਮ ਸਵੇਰੇ 11:30 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਨਿਤੀਸ਼ ਦੇ ਨਾਲ-ਨਾਲ ਐਨਡੀਏ (NDA) ਗਠਜੋੜ ਦੇ ਕਈ ਹੋਰ ਮੰਤਰੀ ਵੀ ਸਹੁੰ ਚੁੱਕਣਗੇ। ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ (Yogi Adityanath), ਐਮਪੀ ਦੇ ਮੋਹਨ ਯਾਦਵ, ਰਾਜਸਥਾਨ ਦੇ ਭਜਨਲਾਲ ਸ਼ਰਮਾ ਅਤੇ ਮਹਾਰਾਸ਼ਟਰ ਦੇ ਦੇਵੇਂਦਰ ਫੜਨਵੀਸ ਸਮੇਤ 16 ਰਾਜਾਂ ਦੇ ਮੁੱਖ ਮੰਤਰੀ ਮੌਜੂਦ ਰਹਿਣਗੇ।
Total Views: 120 ,
Real Estate



















