ਮੋਦੀ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਉਪ ਰਾਜਪਾਲ ਲਾਉਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ (UT) ਨੂੰ ਚਲਾਉਣ ਲਈ ਉਪ ਰਾਜਪਾਲ ਦੀ ਨਿਯੁਕਤੀ ਲਈ ਇਕ ਬਿੱਲ ਅਗਾਮੀ ਸਰਦ ਰੁੱਤ ਇਜਲਾਸ ਵਿਚ ਪੇਸ਼ ਕਰਨ ਲਈ ਸੂਚੀਬੰਦ ਕੀਤਾ ਹੈ। ਮੋਦੀ ਸਰਕਾਰ ਦੀ ਇਸ ਪੇਸ਼ਕਦਮੀ ਦਾ ਪੰਜਾਬ ਦੇ ਦਾਅਵੇ ਤੇ ਰਾਜਧਾਨੀ ਚੰਡੀਗੜ੍ਹ ਨਾਲ ਸਾਂਝ ’ਤੇ ਵੱਡਾ ਅਸਰ ਪੈ ਸਕਦਾ ਹੈ। ਰਾਜ ਸਭਾ ਦੀ ਵੈੱਬਸਾਈਟ ਉੱਤੇ ਜਾਰੀ ਬੁਲਿਟਨ ਵਿਚ ਸੂਚੀਬੰਦ ਸੰਵਿਧਾਨ (131ਵੀਂ ਸੋਧ) ਬਿੱਲ 2025 ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 240 ਵਿਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਸ ਧਾਰਾ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜਿਵੇਂ ਕਿ ਅੰਡੇਮਾਨ ਅਤੇ ਨਿਕੋਬਾਰ ਟਾਪੂ, ਲਕਸ਼ਦੀਪ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ, ਅਤੇ ਪੁਡੂਚੇਰੀ, ਜਿੱਥੇ ਵਿਧਾਨ ਸਭਾਵਾਂ ਨਹੀਂ ਹਨ, ਦਾ ਕੰਟਰੋਲ ਉਪ ਰਾਜਪਾਲਾਂ ਕੋਲ ਹੈ।
Total Views: 110 ,
Real Estate


















