Chandigarh Bill , ਅਜੇ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆ-ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧਾ ਕੰਟਰੋਲ ਹੇਠ ਲਿਆਉਣ ਦੀ ਤਜਵੀਜ਼ ਬਾਰੇ ਅੱਜ ਸਪਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ ਤਜਵੀਜ਼ ਬਾਰੇ ਅਜੇ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਲਈ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਸੌਖਾ ਬਣਾਉਣ ਦੀ ਤਜਵੀਜ਼ ਇਸ ਸਮੇਂ ਕੇਂਦਰ ਸਰਕਾਰ ਦੇ ਪੱਧਰ ’ਤੇ ਵਿਚਾਰ ਅਧੀਨ ਹੈ ਅਤੇ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆ ਗਿਆ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਕੋਈ ਵੀ ਫ਼ੈਸਲਾ ਸਾਰੀਆਂ ਸਬੰਧਤ ਭਾਈਵਾਲ ਧਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਚੰਡੀਗੜ੍ਹ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਲਿਆ ਜਾਵੇਗਾ।

Total Views: 92 ,
Real Estate