ਅਦਾਲਤ ਦੇ ਦੇਰ ਰਾਤ ਹੁਕਮਾਂ ਮਗਰੋਂ ਕੰਚਨਪ੍ਰੀਤ ਕੌਰ ਪੁਲਿਸ ਹਿਰਾਸਤ ਵਿਚੋਂ ਰਿਹਾਅ

ਤਰਨ ਤਾਰਨ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਨੂੰ ਤਰਨ ਤਾਰਨ ਅਦਾਲਤ ਦੇ ਦੇਰ ਰਾਤ ਆਏ ਹੁਕਮਾਂ ਮਗਰੋਂ ਸਵੇਰੇ 4.00 ਵਜੇ ਪੰਜਾਬ ਪੁਲਿਸ ਹਿਰਾਸਤ ਵਿਚੋਂ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਦੇਰ ਸ਼ਾਮ ਕੰਚਨਪ੍ਰੀਤ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਪੁਲਿਸ ਹਿਰਾਸਤ ਵਿਚੋਂ ਮੈਜਿਸਟਰੇਟ ਹਿਰਾਸਤ ਵਿਚ ਤਬਦੀਲ ਕੀਤਾ ਗਿਆ ਸੀ।

Total Views: 102 ,
Real Estate