ਅੰਮ੍ਰਿਤਸਰ ਪਠਾਨਕੋਟ ਮੁੱਖ ਮਾਰਗ ’ਤੇ ਇੱਕ ਪ੍ਰਾਈਵੇਟ ਬੱਸ ਤੇ ਟਿੱਪਰ ਟਰੱਕ ਦੀ ਟੱਕਰ ਹੋ ਗਈ ਜਿਸ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ।ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਮਹਿਲਾ ਤੇ ਇੱਕ 14 ਸਾਲਾ ਬੱਚਾ ਵੀ ਸ਼ਾਮਲ ਹੈ। ਐਚਐਸ ਪ੍ਰੀਮਿਕਸ ਕੰਪਨੀ ਦਾ ਟਿੱਪਰ ਆਪਣੇ ਡੰਪ ਵੱਲ ਬਿਨਾਂ ਕਿਸੇ ਸੰਕੇਤ ਦੇ ਮੁੜ ਗਿਆ। ਇਸ ਦੌਰਾਨ ਪਠਾਨਕੋਟ ਤੋਂ ਅੰਮ੍ਰਿਤਸਰ ਵੱਲ ਆ ਰਹੀ ਏਬੀਟੀਸੀ ਕੰਪਨੀ ਦੀ ਪ੍ਰਾਈਵੇਟ ਬੱਸ (ਨੰਬਰ PB-02-CC-6780) ਤੇਜ਼ ਰਫ਼ਤਾਰ ਨਾਲ ਆਉਂਦੀ ਹੋਈ ਟਿੱਪਰ ਨਾਲ ਸਿੱਧੀ ਟਕਰਾ ਗਈ। ਟਰੱਕ ਤੇ ਬੱਸ ਦੀ ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੀਆਂ ਅੰਦਰਲੀਆਂ ਸਾਰੀਆਂ ਸੀਟਾਂ ਵੀ ਉਖੜ ਗਈਆਂ ਤੇ ਬੱਸ ਦਾ ਅਗਲਾ ਹਿੱਸਾ ਵੀ ਸਾਰਾ ਨੁਕਸਾਨਿਆ ਗਿਆ।
Total Views: 59 ,
Real Estate



















