ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੱਜ ਵੱਡਾ ਝਟਕਾ ਲੱਗਾ ਹੈ। ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਨੇ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਖਾਰਿਜ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਜਾਂਚ ਏਜੰਸੀ ਨੂੰ ਤਿੰਨ ਮਹੀਨਿਆਂ ’ਚ ਜਾਂਚ ਮੁਕੰਮਲ ਕਰਨ ਦਾ ਹੁਕਮ ਵੀ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਮਜੀਠੀਆ ‘ਤੇ ਲੱਗੇ ਆਰਥਿਕ ਅਪਰਾਧਾਂ ਦੇ ਆਰੋਪ ਗੰਭੀਰ ਹਨ ਅਤੇ ਇਸ ਵਿੱਚ ਡੂੰਘੀ ਸਾਜ਼ਿਸ਼ ਹੋਣ ਦਾ ਖਦਸ਼ਾ ਹੈ, ਇਸ ਲਈ ਮੌਜੂਦਾ ਪੜਾਅ ‘ਤੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
Total Views: 66 ,
Real Estate



















