ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਫੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਨੂੰ ਪੰਜ ਸਾਲਾਂ ਦੀ ਮਿਆਦ ਲਈ ਦੇਸ਼ ਦੇ ਪਹਿਲੇ ਰੱਖਿਆ ਬਲਾਂ ਦੇ ਮੁਖੀ (ਸੀਡੀਐਫ) ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਹ ਜਾਣਕਾਰੀ ਪਾਕਿਸਤਾਨ ਦੇ ਰਾਸ਼ਟਰਪਤੀ ਦਫ਼ਤਰ ਨੇ X ’ਤੇ ਪੋਸਟ ਪਾ ਕੇ ਨਸ਼ਰ ਕੀਤੀ ਜਿਸ ਵਿੱਚ ਕਿਹਾ ਗਿਆ ਕਿ ਮੁਨੀਰ ਨੂੰ ਫੌਜ ਦੇ ਮੁਖੀ (ਸੀਓਏਐਸ) ਅਤੇ ਰੱਖਿਆ ਬਲਾਂ ਦੇ ਮੁਖੀ (ਸੀਡੀਐਫ) ਬਣਾਉਣ ਲਈ ਸਿਫਾਰਸ਼ ਕੀਤੀ ਗਈ ਸੀ ਜਿਸ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।
Total Views: 81 ,
Real Estate



















