ਨਵਜੋਤ ਕੌਰ ਸਿੱਧੂ ਕਾਂਗਰਸ ਤੋਂ ਸਸਪੈਂਡ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ। ਉਨ੍ਹਾਂ ਨੂੰ ਸਸਪੈਂਡ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ। ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇਣ ਬਾਰੇ ਨਵਜੋਤ ਕੌਰ ਦੇ ਬਿਆਨ ਨੇ ਪਹਿਲਾਂ ਹੀ ਪਾਰਟੀ ਅੰਦਰ ਹਲਚਲ ਮਚਾ ਦਿੱਤੀ ਸੀ। ਇਸ ਤੋਂ ਬਾਅਦ ਨਵਜੋਤ ਕੌਰ ਨੇ ਸੋਮਵਾਰ ਨੂੰ ਇੱਕ ਮੀਡੀਆ ਚੈਨਲ ‘ਤੇ ਫਿਰ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਨੇ 5 ਕਰੋੜ ਰੁਪਏ ਵਿੱਚ ਕੌਂਸਲਰ ਦੀ ਟਿਕਟ ਵੇਚੀ।

Total Views: 60 ,
Real Estate