ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ (Dr. Navjot Kaur Sidhu) ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।ਰੰਧਾਵਾ ਨੇ ਇਹ ਸਖ਼ਤ ਕਦਮ ਡਾ. ਸਿੱਧੂ ਵੱਲੋਂ ਉਨ੍ਹਾਂ ‘ਤੇ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਚੁੱਕਿਆ ਹੈ। ਨੋਟਿਸ ਵਿੱਚ ਰੰਧਾਵਾ ਨੇ ਅਲਟੀਮੇਟਮ ਦਿੱਤਾ ਹੈ ਕਿ ਨਵਜੋਤ ਕੌਰ 7 ਦਿਨਾਂ ਦੇ ਅੰਦਰ ਜਨਤਕ ਤੌਰ ‘ਤੇ ਮੁਆਫ਼ੀ ਮੰਗਣ, ਨਹੀਂ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਨਵਜੋਤ ਕੌਰ ਸਿੱਧੂ ਨੇ ਸੁਖਜਿੰਦਰ ਰੰਧਾਵਾ ‘ਤੇ ਸੰਗੀਨ ਦੋਸ਼ ਲਗਾਏ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸਬੰਧ ਹਨ।
Total Views: 82 ,
Real Estate



















