ਆਂਧਰਾ ਪ੍ਰਦੇਸ਼ (Andhra Pradesh) ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਸੂਬੇ ਦੇ ਅੱਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਵਿੱਚ ਯਾਤਰੀਆਂ ਨਾਲ ਭਰੀ ਇੱਕ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕਈ ਹੋਰ ਜ਼ਖਮੀ ਹਨ। ਜਿਸ ਵੇਲੇ ਇਹ ਹਾਦਸਾ ਵਾਪਰਿਆ, ਬੱਸ ਵਿੱਚ ਸਵਾਰ ਜ਼ਿਆਦਾਤਰ ਯਾਤਰੀ ਗੂੜ੍ਹੀ ਨੀਂਦ ਵਿੱਚ ਸਨ, ਜਿਸ ਕਾਰਨ ਉਨ੍ਹਾਂ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ।
Total Views: 1 ,
Real Estate


















