ਐਡਮਿੰਟਨ: 2 ਪੰਜਾਬੀ ਵਿਦਿਆਰਥੀਆਂ ਦਾ ਗੋਲੀਆਂ ਮਾਰ ਕੇ ਕਤਲ

ਐਡਮਿੰਟਨ ਸ਼ਹਿਰ ਤੋਂ ‘ਚ ਦੋ ਨੌਜਵਾਨ ਪੰਜਾਬੀ ਵਿਦਿਆਰਥੀਆਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਹ ਦੋਵੇਂ ਵਿਦਿਆਰਥੀ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਨੇੜਲੇ ਪਿੰਡਾਂ ਨਾਲ ਸਬੰਧਤ ਸਨ । ਸਥਾਨਕ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਕਾਤਲਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਹੱਤਿਆ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।ਸ਼ੁੱਕਰਵਾਰ ਦੁਪਹਿਰ ਜਾਰੀ ਇੱਕ ਨਿਊਜ਼ ਰਿਲੀਜ਼ ਵਿੱਚ, ਪੁਲਿਸ ਨੇ ਕਿਹਾ ਕਿ ਅਧਿਕਾਰੀਆਂ ਨੂੰ 32ਵੀਂ ਸਟਰੀਟ ਅਤੇ 26ਵੀਂ ਐਵੇਨਿਊ ਦੇ ਆਲੇ-ਦੁਆਲੇ ਇੱਕ ਰਿਹਾਇਸ਼ੀ ਖੇਤਰ ਵਿੱਚ ਸਵੇਰੇ 1:43 ਵਜੇ ਬੁਲਾਇਆ ਗਿਆ ਸੀ ਜਦੋਂ ਕਿਸੇ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ।

Real Estate