ਆਸਟ੍ਰੇਲੀਆ ਬੀਚ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ 15 ਹੋਈ

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਦੇ ਬੋਂਡਾਈ ਬੀਚ ‘ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਮ੍ਰਿਤਕਾਂ ਦੀ ਗਿਣਤੀ 15 ਹੋ ਗਈ ਹੈ, ਜਿਨ੍ਹਾਂ ਵਿੱਚ ਇੱਕ 10 ਸਾਲਾ ਬੱਚੀ ਵੀ ਸ਼ਾਮਲ ਹੈ।ਇਸ ਹਾਦਸੇ ਤੋਂ ਬਾਅਦ 42 ਲੋਕਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚ ਉਹ ਪੁਲਿਸ ਕਰਮੀ ਵੀ ਸ਼ਾਮਲ ਹਨ ਜੋ ਮੌਕੇ ਉੱਤੇ ਡਿਊਟੀ ਉੱਤੇ ਸਨ।ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਕ੍ਰਿਸ ਮਿੰਸ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਹਮਲਾਵਰ ਦੀ ਵੀ ਮੌਤ ਹੋ ਗਈ ਹੈ।ਪੁਲਿਸ ਕਮਿਸ਼ਨਰ ਮਾਲ ਲੈਨਯਨ ਨੇ ਦੱਸਿਆ ਕਿ ਹਮਲਾਵਰ ਪਿਤਾ-ਪੁੱਤਰ ਸਨ। ਪਿਤਾ 50 ਸਾਲ ਦਾ ਸੀ ਅਤੇ ਪੁੱਤਰ 24 ਸਾਲ ਦਾ ਦੱਸਿਆ ਗਿਆ ਹੈ।ਪੁਲਿਸ ਦੇ ਅਨੁਸਾਰ, 50 ਸਾਲਾ ਹਮਲਾਵਰ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ ਸੀ, ਜਿਸ ਮਗਰੋਂ ਉਸਦੀ ਮੌਤ ਹੋ ਗਈ। ਜਦਕਿ 24 ਸਾਲਾ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।

Total Views: 58 ,
Real Estate