ਦਿੱਲੀ ਆਗਰਾ ਐਕਸਪ੍ਰੈੱਸਵੇਅ ‘ਤੇ ਭਿੜੀਆਂ ਕਈ ਬੱਸਾਂ,ਲੱਗੀ ਭਿਆਨਕ ਅੱਗ

ਮਥੁਰਾ ਵਿੱਚ ਯਮੁਨਾ ਐਕਸਪ੍ਰੈਸ-ਵੇਅ ‘ਤੇ ਸੰਘਣੀ ਧੁੰਦ ਦੇ ਚਲਦਿਆਂ ਮੰਗਲਵਾਰ ਤੜਕੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਹੋ ਗਿਆ। ਇੱਥੇ ਘੱਟ ਵਿਜ਼ੀਬਿਲਟੀ ਕਾਰਨ ਇੱਕ ਤੋਂ ਬਾਅਦ ਇੱਕ ਕਈ ਬੱਸਾਂ ਅਤੇ ਕਾਰਾਂ ਆਪਸ ਵਿੱਚ ਬੁਰੀ ਤਰ੍ਹਾਂ ਭਿੜ ਗਈਆਂ, ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀਆਂ ਵਿੱਚ ਭਿਆਨਕ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ਵਿੱਚ 4 ਲੋਕਾਂ ਦੀ ਸੜ ਕੇ ਮੌਤ ਹੋ ਗਈ ਹੈ, ਜਦਕਿ 100 ਤੋਂ ਜ਼ਿਆਦਾ ਯਾਤਰੀਆਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ।

Total Views: 62 ,
Real Estate