ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ

ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਜਰੀਏ ਮੰਗਲਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪੇਸ਼ ਹੋਏ ਅਤੇ ਉਨ੍ਹਾਂ ਵੱਲੋਂ ਪੈਰੋਲ ਨੂੰ ਲੈ ਕੇ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਹੋਈ। ਉਨ੍ਹਾਂ ਸੁਣਵਾਈ ਦੌਰਾਨ ਦੱਸਿਆ ਕਿ ਜੇਲ੍ਹ ’ਚ ਬੰਦ ਹੋਣ ਕਾਰਨ ਉਨ੍ਹਾਂ ਦੇ ਸੰਸਦ ਹਲਕੇ ਖਡੂਰ ਸਾਹਿਬ ਨਾਲ ਸਬੰਧਤ ਮੁੱਦੇ ਲੋਕ ਸਭਾ ’ਚ ਨਹੀਂ ਚੁੱਕੇ ਜਾ ਰਹੇ। ਵੀਡੀਓ ਕਾਨਫਰੰਸਿੰਗ ਰਾਹੀਂ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਅੱਗੇ ਪੇਸ਼ ਹੁੰਦਿਆਂ ਵਕੀਲਾਂ ਦੇ ਕੰਮ ਤੋਂ ਦੂਰ ਰਹਿਣ ਦੇ ਮੱਦੇਨਜ਼ਰ ਅੰਮ੍ਰਿਤਪਾਲ ਸਿੰਘ ਨੇ ਖੁਦ ਅਦਾਲਤ ਨੂੰ ਸੰਬੋਧਨ ਕਰਨ ਦੀ ਚੋਣ ਕੀਤੀ।

Total Views: 56 ,
Real Estate