ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਮਾਣਹਾਨੀ ਦੇ ਇੱਕ ਮਾਮਲੇ ਵਿੱਚ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜ਼ਮਾਨਤ ਰੱਦ ਕਰਨ ਦੇ ਨਾਲ-ਨਾਲ ਅਦਾਲਤ ਨੇ ਸੁਖਬੀਰ ਬਾਦਲ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ (Non-Bailable Warrant) ਵੀ ਜਾਰੀ ਕਰ ਦਿੱਤੇ ਹਨ।ਇਹ ਮਾਣਹਾਨੀ ਦਾ ਮਾਮਲਾ ਆਰ.ਪੀ. ਸਿੰਘ (RP Singh) ਵੱਲੋਂ ਦਾਇਰ ਕੀਤਾ ਗਿਆ ਸੀ। ਇਹ ਮਾਮਲਾ ਕਥਿਤ ਤੌਰ ‘ਤੇ ਅਜਿਹੀਆਂ ਟਿੱਪਣੀਆਂ ਨਾਲ ਸਬੰਧਤ ਹੈ ਜਿਸ ਨਾਲ ਸ਼ਿਕਾਇਤਕਰਤਾ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਸੀ।

Total Views: 65 ,
Real Estate