ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ਵੱਲੋਂ ਐਡਵਾਈਜ਼ਰੀ ਜਾਰੀ

deਦਿੱਲੀ ਇੰਦਰਾ ਗਾਂਧੀ ਇੰਟਰਨੈਸ਼ਨਲ (IGI) ਹਵਾਈ ਅੱਡੇ ਨੇ ਵੀਰਵਾਰ ਸਵੇਰੇ ਸੰਘਣੀ ਧੁੰਦ ਦੇ ਮੱਦੇਨਜ਼ਰ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਹਵਾਈ ਅੱਡੇ ਨੇ ਚੇਤਾਵਨੀ ਦਿੱਤੀ ਹੈ ਕਿ ਘੱਟ ਵਿਜ਼ੀਬਿਲਟੀ (Low Visibility) ਕਾਰਨ ‘ਲੋਅ ਵਿਜ਼ੀਬਿਲਟੀ ਪ੍ਰੋਸੀਜ਼ਰ’ (LVP) ਲਾਗੂ ਕਰ ਦਿੱਤੇ ਗਏ ਹਨ, ਹਾਲਾਂਕਿ ਫਿਲਹਾਲ ਉਡਾਣਾਂ ਦਾ ਸੰਚਾਲਨ ਆਮ ਵਾਂਗ ਜਾਰੀ ਹੈ।ਸਵੇਰੇ 4:30 ਵਜੇ ਜਾਰੀ ਇਸ ਐਡਵਾਈਜ਼ਰੀ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਧੁੰਦ ਕਾਰਨ ਸਾਫ ਨਹੀਂ ਦਿਖਾਈ ਦੇ ਰਿਹਾ, ਜਿਸ ਕਾਰਨ ਸੁਰੱਖਿਅਤ ਉਡਾਣਾਂ ਲਈ LVP ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਉਡਾਣ ਬਾਰੇ ਤਾਜ਼ਾ ਜਾਣਕਾਰੀ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਬਣਾਈ ਰੱਖਣ।

Total Views: 64 ,
Real Estate