ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਦਿਆਂ ਵੀਰਵਾਰ ਤੋਂ ਬਾਹਰੀ ਰਾਜਾਂ ਦੇ ਉਨ੍ਹਾਂ ਨਿੱਜੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ ਜੋ BS-VI ਮਿਆਰਾਂ ਨੂੰ ਪੂਰਾ ਨਹੀਂ ਕਰਦੇ। ਇਸ ਦੇ ਨਾਲ ਹੀ ‘ਨੋ ਪੀਯੂਸੀ, ਨੋ ਫਿਊਲ’ ਨਿਯਮ ਵੀ ਲਾਗੂ ਹੋ ਗਿਆ ਹੈ, ਜਿਸ ਤਹਿਤ ਬਿਨਾਂ ਵੈਧ ਪ੍ਰਦੂਸ਼ਣ ਸਰਟੀਫਿਕੇਟ (PUC) ਵਾਲੇ ਵਾਹਨਾਂ ਨੂੰ ਪੈਟਰੋਲ ਪੰਪਾਂ ‘ਤੇ ਤੇਲ ਨਹੀਂ ਦਿੱਤਾ ਜਾ ਰਿਹਾ।ਇਨ੍ਹਾਂ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਟੋਮੈਟਿਕ ਨੰਬਰ ਪਲੇਟ ਰੀਡਰ ਕੈਮਰਿਆਂ ਅਤੇ ਪੁਲੀਸ ਦੀ ਮਦਦ ਲਈ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਸ਼ਹਿਰ ਦੀਆਂ ਸਰਹੱਦਾਂ ਅਤੇ ਵੱਖ-ਵੱਖ ਥਾਵਾਂ ’ਤੇ 126 ਚੈੱਕ ਪੁਆਇੰਟ ਬਣਾਏ ਗਏ ਹਨ ਜਿੱਥੇ 580 ਪੁਲੀਸ ਕਰਮਚਾਰੀ ਤਾਇਨਾਤ ਹਨ। ਹਾਲਾਂਕਿ, ਇਹ ਪਾਬੰਦੀ ਸੀਐੱਨਜੀ, ਇਲੈਕਟ੍ਰਿਕ ਵਾਹਨਾਂ, ਜਨਤਕ ਆਵਾਜਾਈ ਅਤੇ ਜ਼ਰੂਰੀ ਸੇਵਾਵਾਂ ਵਾਲੇ ਵਾਹਨਾਂ ‘ਤੇ ਲਾਗੂ ਨਹੀਂ ਹੋਵੇਗੀ, ਪਰ GRAP IV ਨਿਯਮਾਂ ਤਹਿਤ ਉਸਾਰੀ ਸਮੱਗਰੀ ਲੈ ਕੇ ਜਾਣ ਵਾਲੇ ਵਾਹਨਾਂ ਦੇ ਦਾਖਲੇ ‘ਤੇ ਪੂਰੀ ਰੋਕ ਰਹੇਗੀ।
ਦਿੱਲੀ ‘ਚ BS-VI ਤੋਂ ਹੇਠਾਂ ਵਾਲੇ ਬਾਹਰੀ ਨਿੱਜੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ
Total Views: 69 ,
Real Estate



















