ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਜਨਾਲਾ ਪੁਲਿਸ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਦਾਇਰ ਘੱਟੋ-ਘੱਟ 5 ਜ਼ਮਾਨਤ ਪਟੀਸ਼ਨਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਕੋਰਟ ਦੀ ਇਸ ਸਖ਼ਤੀ ਨਾਲ ਉਹਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ, ਅਤੇ ਹੁਣ ਇਸ ਕੇਸ ਦੀ ਅਗਲੀ ਸੁਣਵਾਈ 23 ਦਸੰਬਰ ਨੂੰ ਤੈਅ ਕੀਤੀ ਗਈ ਹੈ।ਸੁਣਵਾਈ ਦੌਰਾਨ ਇੱਕ ਪਟੀਸ਼ਨ ‘ਤੇ ਟਿੱਪਣੀ ਕਰਦੇ ਹੋਏ ਜਸਟਿਸ ਸੂਰਜ ਪ੍ਰਤਾਪ ਸਿੰਘ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਪਟੀਸ਼ਨਕਰਤਾ ਸਮੇਤ ਇੱਕ ਗੈਰ-ਕਾਨੂੰਨੀ ਭੀੜ ਨੇ ਅੰਮ੍ਰਿਤਪਾਲ ਸਿੰਘ ਦੇ ਪ੍ਰਭਾਵ ਹੇਠ ਆ ਕੇ ਕਾਨੂੰਨ ਦਾ ਰਸਤਾ ਅਪਣਾਉਣ ਦੀ ਬਜਾਏ ਹਿੰਸਾ ਦਾ ਰਸਤਾ ਚੁਣਿਆ। ਇਨ੍ਹਾਂ ਦਾ ਮਕਸਦ ਪੁਲਿਸ ਹਿਰਾਸਤ ਤੋਂ ਆਪਣੇ ਸਾਥੀ ਨੂੰ ਛੁਡਾਉਣਾ ਸੀ, ਜਿਸ ਲਈ ਇਨ੍ਹਾਂ ਨੇ ਥਾਣੇ ‘ਤੇ ਹਮਲਾ ਕਰਕੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲਿਆ, ਜੋ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Total Views: 45 ,
Real Estate



















