Canada: ਸੜਕ ਹਾਦਸੇ ਵਿਚ ਪੰਜਾਬੀ ਡਰਾਈਵਰ ਹਲਾਕ

ਸਸਕੈਚਵਨ ਸੂਬੇ ਵਿਚ ਤਿੰਨ ਟਰੱਕਾਂ ਦੀ ਟੱਕਰ ਦੌਰਾਨ 33 ਸਾਲ ਦਾ ਇੰਦਰਜੀਤ ਸਿੰਘ ਦਮ ਤੋੜ ਗਿਆ । ਹਾਦਸਾ ਬਰੌਡਵਿਊ ਸ਼ਹਿਰ ਤੋਂ ਦੋ ਕਿੱਲੋਮੀਟਰ ਪੂਰਬ ਵੱਲ ਹਾਈਵੇਅ 1 ਅਤੇ ਹਾਈਵੇਅ 201 ਦੇ ਇੰਟਰ ਸੈਕਸ਼ਨ ਨੇੜੇ ਵਾਪਰਿਆ। ਐਮਰਜੈਂਸੀ ਕਾਮਿਆਂ ਵੱਲੋਂ ਇੰਦਰਜੀਤ ਸਿੰਘ ਨੂੰ ਮੌਕੇ ’ਤੇ ਹੀ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਜਦਕਿ ਦੋ ਹੋਰਨਾਂ ਟਰੱਕਾਂ ਵਿਚ ਸਵਾਰ ਤਿੰਨ ਜਣਿਆਂ ਵਿਚੋਂ 2 ਨੂੰ ਹਸਪਤਾਲ ਦਾਖਲ ਕਰਵਾਏ ਜਾਣ ਦੀ ਰਿਪੋਰਟ ਹੈ। ਪੁਲੀਸ ਮੁਤਾਬਕ ਤੀਜੇ ਟਰੱਕ ਦੇ ਡਰਾਈਵਰ ਨੂੰ ਕੋਈ ਸੱਟ ਨਹੀਂ ਵੱਜੀ।ਬਰੌਡਵਿਊ ਆਰ.ਸੀ.ਐੱਮ.ਪੀ. ਮੁਤਾਬਕ ਮੁਢਲੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਦੋ ਟਰੱਕਾਂ ਦੀ ਆਪਸ ਟੱਕਰ ਹੋਈ , ਤੀਜਾ ਟਰੱਕ ਹਾਈਵੇਅ ਤੋਂ ਖਤਾਨਾਂ ਵਿਚ ਉਤਰ ਗਿਆ । ਉਹ ਆਪਣੇ ਪਿੱਛੇ ਬਜ਼ੁਰਗ ਮਾਂ, ਪਤਨੀ ਅਤੇ 5 ਸਾਲ ਤੇ 3 ਸਾਲ ਦੀਆਂ ਧੀਆਂ ਛੱਡ ਗਿਆ ਹੈ।

Total Views: 54 ,
Real Estate