ਸਾਬਕਾ ਆਈਪੀਐਸ ਅਧਿਕਾਰੀ ਅਤੇ ਸੇਵਾਮੁਕਤ ਆਈਜੀ ਅਮਰ ਸਿੰਘ ਚਾਹਲ ਨੇ ਸੋਮਵਾਰ ਨੂੰ ਪਟਿਆਲਾ ਵਿੱਚ ਕਥਿਤ ਤੌਰ ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ।ਆਈਜੀ ਅਹੁਦੇ ਤੋਂ ਸੇਵਾਮੁਕਤ ਅਮਰ ਸਿੰਘ ਚਾਹਲ ਇਸ ਸਮੇਂ ਪਟਿਆਲਾ ਵਿੱਚ ਰਹਿ ਰਹੇ ਸਨ। ਸੂਤਰਾਂ ਅਨੁਸਾਰ, ਘਟਨਾ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਸੁਸਾਈਡ ਨੋਟ ਲਿਖਿਆ ਸੀ।ਪੁਲੀਸ ਅਨੁਸਾਰ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ।ਅਮਰ ਸਿੰਘ ਚਾਹਲ 2015 ਦੇ ਬਹੁ-ਚਰਚਿਤ ਫਰੀਦਕੋਟ ਗੋਲੀਕਾਂਡ ਦੇ ਮੁਲਜ਼ਮਾਂ ਵਿੱਚੋਂ ਇੱਕ ਹਨ। ਫਰਵਰੀ 2023 ਵਿੱਚ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਸੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਲ ਸਨ। ਅਮਰ ਸਿੰਘ ਚਾਹਲ ਉਸ ਸਮੇਂ ਡੀ.ਆਈ.ਜੀ. (DIG) ਵਜੋਂ ਤਾਇਨਾਤ ਸਨ।
Total Views: 70 ,
Real Estate



















